ਚੰਡੀਗੜ੍ਹ, 10 ਦਸੰਬਰ -8 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਭਾਜਪਾ ਤੇ ਕਾਂਗਰਸੀ ਵਿਧਾਇਕਾਂ ਵਿੱਚ ਹੋਏ ਦੰਗਲ ਨੂੰ ਲੈ ਕੇ ਜਿੱਥੇ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਸਦਨ ਵਿੱਚ ਪ੍ਰਸ਼ਾਨਕਾਲ ਦੀ ਸਮਾਪਤੀ ਤੇ ਸੱਤਾਧਾਰੀ ਧਿਰ ਵੱਲੋਂ ਇੱਕ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ। ਪਾਰਲੀਮਾਨੀ ਮਾਮਲਿਆਂ ਦੇ ਮੰਤਰੀ ਤੀਕਸ਼ਣ ਸੂਦ ਨੇ ਉਕਤ ਮਤਾ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੂੰ 8 ਦਸੰਬਰ ਨੂੰ ਕਾਂਗਰਸੀ ਤੇ ਉਨ੍ਹਾਂ ਨਾਲ ਹਮਾਇਤੀ ਅਜ਼ਾਦ ਵਿਧਾਇਕਾਂ ਵੱਲੋਂ ਸਦਨ ਵਿੱਚ ਕੀਤੀ ਹੁਲੜ੍ਹਬਾਜ਼ੀ ਤੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੇ ਜਿਸਮਾਨੀ ਹਮਲਾ ਕਰਨ ਦੀ ਨਾਕਾਮ ਕੋਸ਼ਿਸ਼ ਨੂੰ ਰੋਕਣ ਲਈ ਅੱਗੇ ਆਏ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ ਜਗਦੀਪ ਨਕਈ ਨਾਲ ਕੀਤੇ ਵਿਵਹਾਰ ਦੀ ਨਿੰਦਾ ਕੀਤੀ ਗਈ।



