December 11, 2009

ਹੁਣ ਰਾਸ਼ਟਰਪਤੀ ਰਾਜ ਜ਼ਰੂਰੀ-ਅਮਰਿੰਦਰ

Amrinder_singh ਗੁਰਦਾਸਪੁਰ, 10 ਦਸੰਬਰ -ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਵਿਧਾਇਕਾਂ ਵੱਲੋਂ ਕੀਤੀ ਗਈ ਹੁਲੜਬਾਜੀ, ਲੁਧਿਆਣਾ ਵਿਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੇ ਵਿਆਨਾ ਕਾਂਡ ਅਤੇ ਵਿਆਨਾ ਕਾਂਡ ਤੋਂ ਬਾਅਦ ਵਾਪਰੀਆਂ ਘਟਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਬਿਨ੍ਹਾਂ ਦੇਰੀ ਰਾਸ਼ਟਰਪਤੀ ਰਾਜ ਲਾਗੂ ਕਰ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਪ: ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਅੱਜ ਇਥੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਹੁਣ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਲਾਂਭੇ ਲਿਜਾਣ ਲਈ ਲੁਧਿਆਣਾ ਵਰਗੇ ਅਤੇ

ਅਸੈਂਬਲੀ ਵਿਚ ਹੁੱਲੜਬਾਜੀ ਕਰਕੇ ਅਤੇ ਧਰਮ ਦੇ ਨਾਂਅ ’ਤੇ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦਾ ਖਿਆਲ ਅਸਲ ਮੁੱਦਿਆਂ ਤੋਂ ਦੂਰ ਲਿਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੂੰ ਮਿਲ ਕੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਤਿੰਨੇ ਸਮੇਂ ਦੇ ਕਾਰਜਕਾਲ ਦੌਰਾਨ ਕੋਈ ਵਿਕਾਸ ਨਹੀਂ ਕੀਤਾ। ਅਕਾਲੀ ਦਲ ਸ਼੍ਰੋਮਣੀ ਕਮੇਟੀ ਨੂੰ ਸਿਰਫ ਹਥਕੰਢੇ ਵਜੋਂ ਵਰਤ ਗੁਰੂ ਦੀਆਂ ਗੋਲਕਾਂ ਨੂੰ ਲੁੱਟੀ ਜਾ ਰਿਹਾ ਹੈ। ਗੋਲਕਾਂ ਨੂੰ ਲੁੱਟਣ ਵਾਲੇ ਲੋਕਾਂ ਤੋਂ ਪੰਜਾਬ ਦੇ ਲੋਕ ਇਨਸਾਫ ਜਾਂ ਵਿਕਾਸ ਦੀ ਕੋਈ ਉਮੀਦ ਨਹੀਂ ਰੱਖ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸੀ ਵਰਕਰਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਅਤੇ ਜਲੀਲ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਚੋਂ 2 ਫੀਸਦੀ ਅਫਸਰਸ਼ਾਹੀ ਇਨ੍ਹਾਂ ਦੇ ਇਛਾਰਿਆਂ ’ਤੇ ਨੱਚ ਰਹੀ ਹੈ ਅਤੇ ਆਪਣੇ ਅਧੀਨ ਪੁਲਿਸ ਅਫਸਰਾਂ ਨੂੰ ਕਾਂਗਰਸੀ ਵਰਕਰਾਂ ਨੂੰ ਤੰਗ ਕਰਨ ਲਈ ਮਜ਼ਬੂਰ ਕਰ ਰਹੀ ਹੈ। ਉਨ੍ਹਾਂ ਅਫਸਰਾਂ ਨੂੰ ਜੋ ਕਾਂਗਰਸੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਅਤੇ ਜਲੀਲ ਕਰ ਰਹੇ ਹਨ ਸਮਾਂ ਆਉਣ ’ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਪਿੰਡ ਖੰਨਾ ਚਮਾਰਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਗੋਲੀ ਚਲਾ ਕੇ ਕੁੱਝ ਕਿਸਾਨਾਂ ਦੀ ਕੀਤੀ ਗਈ ਹੱਤਿਆ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਹੋਰ ਕਿਧਰੇ ਕੋਈ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੁੰਦਾ ਹੈ ਜਾਂ ਮੰਦਭਾਗੀ ਘਟਨਾ ਵਿਚ ਮਾਰਿਆ ਜਾਂਦਾ ਹੈ ਤਾਂ ਪੰਜਾਬ ਸਰਕਾਰ ਉਸ ਨੂੰ ਰਾਹਤ ਵਜੋਂ ਗ੍ਰਾਂਟ ਦੇ ਦਿੰਦੀ ਹੈ ਪਰ ਇਨ੍ਹਾਂ ਕਰੀਬ ਕਿਸਾਨ ਨੂੰ ਨਾ ਤਾਂ ਸ਼੍ਰੋਮਣੀ ਕਮੇਟੀ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਆਵੇਗੀ ਇਨ੍ਹਾਂ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਇਕ ਇਕ ਮੈਂਬਰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਜਬਰ ਵਿਰੋਧੀ ਕਾਂਗਰਸੀ ਰੈਲੀ ਵਿਚ ਕਾਂਗਰਸ ਗੁੱਟਬਾਜੀ ਖੁੱਲ ਕੇ ਸਾਹਮਣੇ ਆਈ। ਜ਼ਿਲ੍ਹੇ ਦੇ ਸਾਬਕਾ ਵਿਧਾਇਕ ਅਤੇ ਹੋਰ ਕੁੱਝ ਕਾਂਗਰਸੀ ਨੇਤਾ ਬੇਸ਼ੱਕ ਸਟੇਜ ’ਤੇ ਹਾਜਰ ਸਨ ਪਰ ਭਿੰਡਰ ਗਰੁੱਪ ਅਤੇ ਬਾਜਵਾ ਗਰੁੱਪ ਇਸ ਸਮੇਂ ਗੈਰ ਦਿਖਾਈ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸਾਬਕਾ ਸਿੱਖਿਆ ਮੰਤਰੀ ਖੁਸ਼ਹਾਲ ਬਹਿਲਾ, ਸਾਬਕਾ ਸੰਸਦੀ ਸਕੱਤਰ ਸੁਖਜਿੰਦਰ ਸਿੰਘ ਸੁੱਖੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਾਬਕਾ ਮੰਤਰੀ, ਅਰੁਣਾ ਚੌਧਰੀ ਸਾਬਕਾ ਵਿਧਾਇਕਾ, ਅਸ਼ੋਕ ਕੁਮਾਰ ਸਾਬਕਾ ਵਿਧਾਇਕ, ਕਮਲ ਬਖਸ਼ੀ ਸਾਬਕਾ ਮੈਂਬਰ ਐਸ.ਐਸ.ਬੋਰਡ, ਰਮਨ ਬਹਿਲ ਸਾਬਕਾ ਪ੍ਰਧਾਨ ਨਗਰ ਕੌਂਸਲ ਆਦਿ ਹਾਜਰ ਸਨ।

September 2010
M T W T F S S
« Feb    
 12345
6789101112
13141516171819
20212223242526
27282930  
 


     
  HOME | ABOUT US | CONTACT US | ADVERTISING | INDIA NEWS |AUSTRALIA NEWS |WORLD NEWS | ARTICLES | EDITORIALS |  
  All rights are Reserved © 2006 - 2009, Punjab Express www.punjabexpress.com.au
GF 14, 69 Holbeche Road, Arndell Park NSW 2148
PH: 02 8814 8668, FAX: 02 8814 8810
Design and Development :www.ezyupdate.com.au